Gurdwara Sachkhand Darbar, Hamden CT (http://www.CTGurdwara.org)

Gurdwara Sachkhand Darbar, Hamden CT (http://www.CTGurdwara.org)
ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥

Monday, January 14, 2013


ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
Today's Hukamnama ( ਅਜ ਦਾ ਸ਼੍ਰੀ ਮੁਖ ਵਾਕ )
 Gurdwara Sachkhand Darbar, Hamden CT
     
     ਬਿਲਾਵਲੁ ॥    Ang: 855
 
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥
 
Click Here for Line By Line Translation
(Punjabi and English Translation, Line by Line)

ਵਿਆਖਿਆ:
 
ਜੇ ਗ੍ਰਿਹਸਤ ਤਿਆਗ ਕੇ ਜੰਗਲਾਂ ਵਿਚ ਚਲੇ ਜਾਈਏ, ਤੇ ਗਾਜਰ ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰੀਏ, ਤਾਂ ਭੀ ਇਹ ਪਾਪੀ ਚੰਦਰਾ ਮਨ ਵਿਕਾਰ ਨਹੀਂ ਛੱਡਦਾ।੧।
 

ਹੇ ਮੇਰੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਸ਼ਰਨ ਆਇਆ ਹਾਂ, ਮੈਨੂੰ (ਇਹਨਾਂ ਵਿਕਾਰਾਂ ਤੋਂ) ਬਚਾ। ਮੈਂ ਕਿਵੇਂ ਇਹਨਾਂ ਤੋਂ ਖ਼ਲਾਸੀ ਕਰਾਵਾਂ? ਇਹ ਸੰਸਾਰ ਬੜਾ ਵੱਡਾ ਸਮੁੰਦਰ ਹੈ, ਮੈਂ ਕਿਵੇਂ ਇਸ ਤੋਂ ਪਾਰ ਲੰਘਾਂ?੧।ਰਹਾਉ।
ਹੇ ਮੇਰੇ ਬੀਠਲ! ਮੈਥੋਂ ਇਹਨਾਂ ਅਨੇਕਾਂ ਕਿਸਮਾਂ ਦੇ ਵਿਸ਼ਿਆਂ ਦੇ ਚਸਕੇ ਛੱਡੇ ਨਹੀਂ ਜਾ ਸਕਦੇ। ਕਈ ਜਤਨ ਕਰ ਕੇ ਇਸ ਮਨ ਨੂੰ ਰੋਕੀਦਾ ਹੈ, ਪਰ ਇਹ ਮੁੜ ਮੁੜ ਵਿਸ਼ਿਆਂ ਦੀਆਂ ਵਾਸ਼ਨਾਂ ਨੂੰ ਜਾ ਚੰਬੜਦਾ ਹੈ।੨।
ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰਮ ਨਹੀਂ ਕੀਤਾ। ਮੇਰੀ ਇਹ ਜਿੰਦ ਅਮੋਲਕ ਸੀ, ਪਰ ਮੈਂ ਇਸ ਨੂੰ ਕੌਡੀ ਦੇ ਬਰਾਬਰ ਕਰ ਦਿੱਤਾ ਹੈ।੩।
ਹੇ ਕਬੀਰ! (ਆਪਣੇ ਪ੍ਰਭੂ ਅੱਗੇ ਇਉਂ) ਬੇਨਤੀ ਕਰ-ਹੇ ਪਿਆਰੇ ਪ੍ਰਭੂ! ਤੂੰ ਸਭ ਜੀਆਂ ਵਿਚ ਵਿਆਪਕ ਹੈਂ (ਤੇ ਸਭ ਦੇ ਦਿਲ ਦੀ ਜਾਣਦਾ ਹੈਂ, ਮੇਰਾ ਅੰਦਰਲਾ ਹਾਲ ਭੀ ਤੂੰ ਜਾਣਦਾ ਹੈਂ) ਤੇਰੇ ਜੇਡਾ ਕੋਈ ਦਇਆ ਕਰਨ ਵਾਲਾ ਨਹੀਂ, ਤੇ ਮੇਰੇ ਵਰਗਾ ਕੋਈ ਪਾਪੀ ਨਹੀਂ (ਸੋ, ਮੈਨੂੰ ਤੂੰ ਆਪ ਹੀ ਇਹਨਾਂ ਵਿਕਾਰਾਂ ਤੋਂ ਬਚਾ)੪।੩।

English Translation:

 
  
 Inauguration Moments - Photo Gallery
June 03, 2012